ਡੇਂਗੂ ਦੀ ਰੋਕਥਾਮ ਸਬੰਧੀ ਰੈਲੀ ਦਾ ਆਯੌਜਨ

On: 21 July, 2017

ਸਾਹਿਬਜ਼ਾਦਾ ਅਜੀਤ ਸਿੰਘ ਨਗਰ ੨੦ ਜੁਲਾਈ (ਧਰਮਵੀਰ ਨਾਗਪਾਲ) ਸਿਹਤ ਤੇ ਪਰਿਵਾਰ ਭਲਾਈ  ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਡੇਂਗੂ ਦੀ ਰੋਕਥਾਮ ਸਬੰਧੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ ੩ ਬੀ ੧ ਵਿਖੇ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ । ਸਿਵਲ ਸਰਜਨ ਡਾ ਰੀਟਾ ਭਾਰਦਵਾਜ ਵਲੋਂ ਰੈਲੀ  ਨੂੰ ਝੰਡੀ ਦੇ ਕੇ ਰਵਾਨਾ ਕਰਨ ਤੋਂ ਪਹਿਲਾ ਵਿਦਿਆਰਥੀਆਂ  ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਕਰਨ ਵਿਚ ਆਪਣਾ ਸਹਿਯੋਗ ਦੇਣ ਅਤੇ ਕੂਲਰਾਂ ਨੂੰ ਹਫਤੇ ਵਿਚ ਇਕ ਵਾਰ ਖਾਲੀ ਕਰਕੇ ਜਰੂਰ ਸੁਕਾਉਣ । aਨਾਂ੍ਹ ਦੱਸਿਆ ਕਿ ਜਿਲੇ ਵਿਚ ਐਂਟੀ ਡੇਂਗੂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ । ਇਨਾਂ੍ਹ ਟੀਮਾਂ ਵਲੋਂ ਘਰ-ਘਰ- ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ , ਕੂਲਰ ਆਦਿ ਚੈਕ ਕੀਤੇ ਜਾ ਰਹੇ ਹਨ ਅਤੇ ਲਾਰਵੀਸਾਈਡ/ਇੰਨਸੈਕਟੀਸਾਈਡ ਦਵਾਈਆਂ ਦਾ ਛਿੜਕਾ ਕੀਤਾ ਜਾ ਰਿਹਾ ਹੈ । ਰੈਲੀ ਤੋਂ ਪਹਿਲਾਂ ਜ਼ਿਲ੍ਹਾਂ ਐਪੀਡੀਮੋਲੋਜਿਸਟ ਡਾ ਅਵਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ   ਕਿਹਾ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਖੜ੍ਹੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ । ਉਨ੍ਹਾ ਕਿਹਾ ਕਿ ਡੇਂਗੂ ਵਾਲੇ ਮੱਛਰ ਦੀ ਪੈਦਾਇਸ਼ ਰੋਕਣ ਲਈ  ਆਪਣੇ ਘਰਾਂ ਦੇ ਆਲੇ  ਦੁਆਲੇ  ਟੁੱਟੇ ਪੁਰਾਣੇ ਭਾਂਡਿਆਂ, ਟਾਇਰਾਂ ਅਤੇ ਗਮਲਿਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿਉ , ਛੱਤ ਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ ਅਤੇ ਹਫਤੇ ਵਿੱਚ ਇਕ ਵਾਰ ਕੂਲਰ ਜਰੂਰ ਸਾਫ ਕਰੋ ਕਿਉਂਕਿ ਇਸ ਵਿਚ ਇਹ ਮੱਛਰ ਪੈਦਾ ਹੁੰਦਾ ਹੈ। ਉਨ੍ਹਾ ਅਪੀਲ ਕੀਤੀ ਕਿ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨੋ ਕਿਉਕਿ ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਉਨ੍ਹਾ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਹੂੰਦਾ ਹੈ ਤਾ ਉਹ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨ । ਡੇਂਗੂ ਦਾ ਟੈਸਟ ਸਰਕਾਰੀ ਹਸਪਤਾਲਾਂ ਫੇਜ਼ -੬ ਮੋਹਾਲੀ ਵਿਖੇ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ। ਇਸ ਉਪਰੰਤ ਸ਼ਹਿਰ ਵਾਸੀਆਂ ਨੂੰ ਡੇਂਗੂ ਸਬੰਧੀ ਜਾਗਰੂਕ ਲਈ ਪੈਫਲੇਟ ਵੰਡੇ ਗਏ । ਇਸ ਮੋਕੇ ਹੋਰਨਾ ਤੋਂ ਇਲਾਵਾ ਸ਼ਿਵ ਕੁਮਾਰ, ਗੁਰਪ੍ਰੀਤ ਸਿੰਘ ਧਨੋਆ, ਗੁਰਬਿੰਦਰਜੀਤ ਸਿੰਘ ਐਸ.ਆਈ ਅਤੇ ਸਕੂਲ ਦਾ ਸਟਾਫ  ਅਤੇ ਸਿਹਤ ਵਿਭਾਗ ਦੇ ਕਰਮਚਾਰੀ  ਹਾਜਰ ਸਨ।

Section: