ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ 3 ਰੋਜਾ ਮਹਾਨ ਗੁਰਮਿਤ ਸਮਾਗਮ ਕਰਵਾਇਆ ਗਿਆ

On: 17 June, 2017

ਜਿਸ ਦੋਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਤੀਰਥ ਸਿੰਘ ਦਿੱਲੀਵਾਲਿਆ ਦੇ ਕੀਰਤਨੀ ਜਥੇ ਨੇ ਹਾਜਰੀ ਲਗਾਈ

ਮਿਲਾਨ ਬਲਵਿੰਦਰ ਸਿੰਘ ਢਿੱਲੋ :- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆ ਦੀ ਸ਼ਹੀਦੀ ਅਤੇ 1984 ਦੇ ਘੱਲੂਘਾਰੇ ਦੇ ਸਮੂਹ ਸਿੱਘਾ ਦੀ ਯਾਦ ਨੂੰ ਸਮਰਪਿਤ 3 ਰੋਜਾ ਮਹਾਨ ਗੁਰਮਿਤ ਸਮਾਗਮ 9-10 ਅਤੇ 11 ਜੂਨ ਨੂੰ ਕਰਵਾਏ ਗਏ। ਜਿਸ ਦੋਰਾਨ 2 ਸ੍ਰੀ ਅਖੰਡ ਪਾਠਾ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ  ਸਜਾਏ ਗਏ। ਦੀਵਾਨਾ ਵਿੱਚ ਭਾਈ ਦਿਲਭਾਗ ਸਿੰਘ ਦੇ ਕਵੀਸ਼ਰੀ ਜਥੇ ਵਲੋ ਹਾਜਰੀ ਭਰੀ ਗਈ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਦਿਲਬਾਗ ਸਿੰਘ ਵਲੋ ਕਥਾ ਕੀਰਤਨ ਕੀਤਾ ਗਿਆ ਤੇ ਇੰਡੀਆ ਦੀ ਧਰਤੀ ਤੋ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਤੀਰਥ ਸਿੰਘ ਦਿੱਲੀਵਾਲਿਆ ਦਾ ਕੀਰਤਨੀ ਜਥਾ ਵਿਸ਼ੇਸ਼ ਤੌਰ ਤੇ ਪਹੁੰਚਿਆ, ਜਥੇ ਨੇ 09-10 ਜੂਨ ਨੂੰ ਸ਼ਾਮ ਰਹਿਰਾਸ ਉਪਰੰਤ ਅਤੇ 11 ਜੂਨ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਹਾਜਰੀ ਲਗਾਈ। ਅਤੇ ਸਮਾਗਮ ਵਿੱਚ ਪਹੁੰਚੀਆ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋ ਇਲਾਵਾ ਇਲਾਕੇ ਦੀਆ ਸੰਗਤਾ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੰਟ ਵਰਤਾਏ ਗਏ।