ਸਿਹਤ ਇੰਸਪੈਕਟਰ ਕਰਮਦੀਨ ਵਧੀਆ ਸੇਵਾਵਾਂ ਬਦਲੇ ਸਨਮਾਨਿਤ

On: 7 June, 2017

ਸੰਦੌੜ (ਹਰਮਿੰਦਰ ਸਿੰਘ ਭੱਟ)
ਮੁਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ.ਬਲਵਿੰਦਰ ਸਿੰਘ ਵੱਲੋਂ ਸਿਹਤ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਿਹਤ ਇੰਸਪੈਕਟਰ ਕਰਮਦੀਨ ਖਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਐਸ.ਐਮ.ਓ ਡਾ.ਬਲਵਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਹਮੇਸ਼ਾ ਹੀ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਕਦਰਦਾਨ ਰਿਹਾ ਹੈ ਅਤੇ ਰਹੇਗਾ ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਮੁਢਲਾ ਸਿਹਤ ਕੇਂਦਰ ਵੱਲੋਂ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਰਿਹਾ ਕਰੇਗਾ ਇਸ ਮੋਕੇ ਸਿਹਤ ਇੰਸਪੈਕਟਰ ਕਰਮਦੀਨ ਖਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਹੋਰ ਵੀ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਸਿਹਤ ਇੰਸਪੈਕਟਰ ਗੁਲਜ਼ਾਰ ਖਾਂਨ,ਬੀ.ਈ.ਈ ਜਸਪਾਲ ਸਿੰਘ ਜਟਾਣਾ,ਨਰਿੰਦਰਪਾਲ ਸਿੰਘ,ਗੁਰਮੀਤ ਸਿੰਘ,ਨਿਰਭੈ ਸਿੰਘ ਅਤੇ ਕੁਲਵੰਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।

 

Section: