ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਅਤੇ ਸੰਤ ਬਾਬਾ ਕਰਮ ਸਿੰਘ ਜੀ ਹੋਤੀਮਰਦਾਨ ਵਾਲਿਆ ਦੀ ਸਲਾਨਾ ਬਰਸੀ ਨੂੰ ਸਮਰਪਿਤ ਸਮਾਗਮ 2,3,4 ਜੂਨ ਨੂੰ --

On: 29 May, 2017

 ਜਿਸ ਦੋਰਾਨ ਭਾਈ ਗੁਲਜਾਰ ਸਿੰਘ ਨਾਨਕਸਰ ਵਾਲੇ ਅਤੇ ਭਾਈ ਜਤਿੰਦਰ ਸਿੰਘ ਨੂਰਪੁਰੀ ਦਾ ਢਾਡੀ ਜਥਾ ਵਿਸ਼ੇਸ਼ ਤੋਰ ਤੇ ਪਹੁੰਚ ਰਿਹਾ ਹੈ**

ਮਿਲਾਨ ਬਲਵਿੰਦਰ ਸਿੰਘ ਢਿੱਲੋ :- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਅਤੇ ਸੰਤ ਬਾਬਾ ਕਰਮ ਸਿੰਘ ਜੀ ਹੋਤੀਮਰਦਾਨ ਵਾਲਿਆ ਦੀ ਸਲਾਨਾ ਬਰਸੀ 2,3,4 ਜੂਨ ਨੂੰ ਮਨਾਈ ਜਾ ਰਹੀ ਹੈ। ਜਿਸ ਦੋਰਾਨ 02 ਜੂਨ ਦਿਨ ਸ਼ੁਕੱਰਵਾਰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 4 ਜੂਨ ਦਿਨ ਐਤਵਾਰ ਪਾਏ ਜਾਣਗੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ। ਦੀਵਾਨਾ ਵਿੱਚ ਭਾਈ ਗੁਲਜਾਰ ਸਿੰਘ ਨਾਨਕਸਰ ਵਾਲੇ ਅਤੇ ਭਾਈ ਜਤਿੰਦਰ ਸਿੰਘ ਨੂਰਪੁਰੀ ਦਾ ਢਾਡੀ ਜਥਾ ਵਿਸ਼ੇਸ਼ ਤੋਰ ਤੇ ਪਹੁੰਚ ਰਿਹਾ ਹੈ। ਜੋ 2,3 ਜੂਨ ਨੂੰ ਸ਼ਾਮ ਰਹਿਰਾਸ ਉਪਰੰਤ ਅਤੇ 04 ਜੂਨ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਦੋਨੋ ਜਥੇ ਹਾਜਰੀ ਭਰਨਗੇ। ਅਤੇ ਸਮਾਗਮ ਵਿੱਚ ਪਹੁੰਚੀਆ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਵੱਲੋ ਇਸ ਸਮਾਗਮ ਵਿੱਚ ਬਰੇਸ਼ੀਆ ਦੀਆ ਸਮੂਹ ਸੰਗਤਾ ਨੂੰ ਹੁਮ ਹੁਮਾ ਕੇ ਸ਼ੁਕੱਰਵਾਰ, ਸ਼ਨੀਵਾਰ ਸ਼ਾਮ ਸ੍ਰੀ ਰਹਿਰਾਸ ਉਪਰੰਤ ਅਤੇ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਗੁਰਦੁਆਰਾ ਸਾਹਿਬ ਪਹੁਚੰਣ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੰਟ ਵਰਤਾਏ ਜਾਣਗੇ।