ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ 1984 ਦੇ ਘੱਲੂਘਾਰੇ ਦੇ ਸਮੂਹ ਸਿੱਘਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 4 ਜੂਨ ਨੂੰ

On: 31 May, 2017

 ਦੀਵਾਨਾ ਵਿੱਚ ਭਾਈ ਸਤਨਾਮ ਸਿੰਘ ਸਰਹਾਲੀ ਦਾ ਕਵੀਸ਼ਰੀ ਜਥਾ ਹਾਜਰੀ ਭਰੇਗਾ**

ਮਿਲਾਨ 30 ਮਈ 2017 (ਬਲਵਿੰਦਰ ਸਿੰਘ ਢਿੱਲੋ):- ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆ ਦੀ ਸ਼ਹੀਦੀ ਅਤੇ 1984 ਦੇ ਘੱਲੂਘਾਰੇ ਦੇ ਸਮੂਹ ਸਿੱਘਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 03 ਅਤੇ 04 ਜੂਨ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਦੋਰਾਨ 02 ਜੂਨ ਦਿਨ ਸ਼ੁਕੱਰਵਾਰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 04 ਜੂਨ ਦਿਨ ਐਤਵਾਰ ਪਾਏ ਜਾਣਗੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ। ਦੀਵਾਨਾ ਵਿੱਚ ਭਾਈ ਸਤਨਾਮ ਸਿੰਘ ਸਰਹਾਲੀ ਦਾ ਕਵੀਸ਼ਰੀ ਜਥਾ ਵਿਸ਼ੇਸ਼ ਤੌਰ ਤੇ ਪਹੁੰਚ ਰਿਹਾ ਹੈ। ਜੋ 03 ਜੂਨ ਨੂੰ ਸ਼ਾਮ ਰਹਿਰਾਸ ਉਪਰੰਤ ਅਤੇ 04 ਜੂਨ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਹਾਜਰੀ ਭਰਨਗੇ। ਅਤੇ ਸਮਾਗਮ ਵਿੱਚ ਪਹੁੰਚੀਆ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਭਾਈ ਗੁਰਦੇਵ ਸਿੰਘ ਭਦਾਸ , ਭਾਈ ਪ੍ਰੇਮ ਸਿੰਘ, ਸੈਕਟਰੀ ਭਾਈ ਅਵਤਾਰ ਸਿੰਘ ਮਿਆਣੀ, ਭਾਈ ਲਖਵਿੰਦਰ ਸਿੰਘ ਤਲਵੰਡੀ ਕੂਕਾਂ, ਭਾਈ ਬਲਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਜਸਵੀਰ ਸਿੰਘ, ਭਾਈ ਹਰਵਿੰਦਰ ਸਿੰਘ ਸੋਢੀ, ਭਾਈ ਤਜਿੰਦਰ ਸਿੰਘ, ਮਹਿੰਦਰ ਸਿੰਘ, ਭੁਪਿੰਦਰ  ਸਿੰਘ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਆਰਜੀਨਿਆਨੋ, ਸਤਵੀਰ ਸਿੰਘ ਆਦਿ ਦੁਆਰਾ ਸਮੂਹ ਸੰਗਤ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਨਿਮਰਤਾ ਸਾਹਿਤ ਪੁਰਜੋਰ ਅਪੀਲ ਕੀਤੀ ਗਈ ।