ਬਰਗਾੜੀ ਕਾਂਡ ਦੀ ਤੀਜੀ ਵਰ੍ਹੇਗੰਢ ਤੇ ਸਿੱਖਾਂ ਨਾਲ ਹੋ ਰਹੀ ਬੇਇਨਸਾਫ਼ੀ ਦੇ ਖਿਲਾਫ਼ ਇਨਸਾਫ਼ ਪਸੰਦ ਰਾਜਨੀਤਕ ਅਤੇ ਧਾਰਮਿਕ ਜਥੇਬੰਦੀਆਂ ਵੋਲੋਂ ਲੱਗੇ ਮੋਰਚੇ ਦੀ ਲੋਕ ਇਨਸਾਫ਼ ਪਾਰਟੀ ਯੂਰਪ ਅਤੇ ਯੂ ਕੇ ਦੀ ਕੋਰ ਕਮੇਟੀ ਵੱਲੋਂ ਪੂਰਨ ਹਮਾਇਤ

On: 23 June, 2018

ਪੈਰਿਸ, (ਸੁਖਵੀਰ ਸਿੰਘ ਕੰਗ)ਪਿੰਡ ਜਵਾਹਰ ਸਿੰਘ ਵਾਲਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਨੂੰ ਅਤੇ ਬੇਅਦਬੀ ਦੇ ਵਿਰੋਧ ਵਿੱਚ ਬਰਗਾੜੀ  ਵਿਖੇ ਸ਼ਾਂਤਮਈ ਚੱਲ ਰਹੇ ਧਰਨੇ ਵਿੱਚ ਪ੍ਰਸ਼ਾਸ਼ਨ ਵੱਲੋਂ ਗੋਲੀ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰ ਦਿਤੇ ਗਿਆਂ ਨੂੰ ਤਿੰਨ ਸਾਲ ਬੀਤ ਚੁੱਕੇ ਹਨ ਪਰ ਅਜੇ ਤੱਕ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਦੋਸ਼ੀ ਗ੍ਰਿਫਤਾਰ ਨਹੀਂ ਕੀਤਾ ਗਿਆ। ਬੇਸ਼ੱਕ ਉਸ ਵਕਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸੀ ਅਤੇ ਪ੍ਰਕਾਸ ਸਿੰਘ ਬਾਦਲ ਮੁੱਖ ਮੰਤਰੀ ਸੀ। ਹੁਣ ਕਾਂਗਰਸ ਸਰਕਾਰ ਬਣੀ ਨੂੰ ਵੀ 14 ਮਹੀਨੇ ਬੀਤ ਚੁੱਕੇ ਹਨ ਪਰ ਅਜੇ ਤੱਕ ਵੀ ਕੋਈ ਗ੍ਰਿਫਤਾਰੀ ਨਹੀਂ ਹੋਈ।ਬਰਗਾੜੀ ਕਾਂਡ ਦੀ ਤੀਜੀ ਵਰ੍ਹੇਗੰਢ ਤੇ ਅਤੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਇਨਸਾਫ਼ ਪਸੰਦ ਰਾਜਨੀਤਕ ਅਤੇ ਧਾਰਮਿਕ ਜਥੇਬੰਦੀਆਂ ਵੋਲੋਂ ਬਰਗਾੜੀ ਵਿਖੇ ਭਾਰੀ ਪੰਥਕ ਇਕੱਠ ਕੀਤਾ ਗਿਆ ਸੀ ਜਿਸ ਵਿੱਚ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਰਨ ਸਿੰਘ ਮੰਡ ਅਤੇ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਸਾਰੇ ਰਾਜਨੀਤਕ ਅਤੇ ਧਾਰਮਿਕ ਬੁਲਾਰਿਆਂ ਤੋਂ ਬਾਅਦ ਭਾਈ ਧਿਆਨ ਸਿੰਘ ਮੰਡ ਜੀ ਨੂੰ ਬੋਲਣ ਦਾ ਸਮਾਂ ਦਿੱਤਾ ਗਿਆ ਅਤੇ ਸੰਗਤਾਂ ਦਾ ਵੀ ਪੂਰਾ ਧਿਆਨ ਭਾਈ ਸਾਹਿਬ ਦੇ ਵੱਲ ਸੀ ਕਿ ਭਾਈ ਸਾਹਿਬ ਕਦੋਂ ਅਤੇ ਕੀ ਨਵਾਂ ਪ੍ਰੋਗਰਾਮ ਦੇਣਗੇ।ਸੰਗਤਾਂ ਵੱਲੋਂ ਭਰੋਸਾ ਦਿਤਾ ਗਿਆ ਸੀ ਕਿ ਜਥੇਦਾਰ ਵੱਲੋਂ ਦਿਤੇ ਗਏ ਪ੍ਰੋਗਰਾਮ ਤੇ ਪੂਰੀ ਤਨਦੇਹੀ ਨਾਲ ਪਹਿਰਾ ਦਿਆਂਗੇ।ਭਾਈ ਸਾਹਿਬ ਨੇ ਕੋਈ ਬਹੁਤਾ ਲੰਮਾਂ ਭਾਸ਼ਣ ਨਹੀਂ ਦਿੱਤਾ,ਕਿਹਾ ਕਿ ਮੈਂ ਸੋਚ ਰਿਹਾ ਸੀ ਕਿ ਕੀ ਪ੍ਰੋਗਰਾਮ ਦਿਤਾ ਜਾਵੇ ਅਤੇ ਨਾਲ ਹੀ ਕਹਿ ਦਿਤਾ ਕਿ ਜਿੰਨਾ ਚਿਰ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਗ੍ਰਿਫਤਾਰੀ,ਸ਼ਾਂਤਮਈ ਧਰਨੇ ਤੇ ਗੋਲੀਆਂ ਚਲਾ ਕੇ ਦੋ ਸਿੰਘ ਸ਼ਹੀਦ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਸਜਾ ਭੁਗਤ ਚੁਕੇ ਸਿੰਘਾਂ ਦੀ ਰਿਹਾਈ ਨਹੀਂ ਹੁੰਦੀ ਓਨਾ ਚਿਰ ਮੈਂ ਇਥੋਂ ਨਹੀਂ ਉਠਾਂਗਾ ਜੇ ਕੋਈ ਜਾਣਾ ਚਾਹਵੇ ਤਾਂ ਜਾ ਸਕਦਾ ਹੈ ਜੇ ਕਿਸੇ ਨੇ ਮੇਰੇ ਨਾਲ ਰਹਿਣਾ ਹੈ ਤਾਂ ਰਹਿ ਸਕਦਾ ਹੈ।ਸੰਗਤਾਂ ਨੇ ਜੈਕਾਰਿਆਂ ਦੇ ਨਾਲ ਭਾਈ ਸਾਹਿਬ ਵੱਲੋਂ ਦਿਤੇ ਪ੍ਰੋਗਰਾਮ ਦਾ ਸਵਾਗਤ ਕੀਤਾ।ਇਸ ਲੱਗੇ ਮੋਰਚੇ ਨੂੰ 22 ਦਿਨਾਂ ਤੋਂ ਉਪਰ ਹੋ ਹਏ ਹਨ।ਇਹਨਾਂ ਸਾਰੀਆਂ ਗੱਲਾਂ ਨਾਲ ਸਹਿਮਤ ਹੁੰਦੇ ਹੋਏ ਲੋਕ ਇਨਸਾਫ਼ ਪਾਰਟੀ ਯੂ ਕੇ ਅਤੇ ਯੂਰਪ ਦੀ ਕੋਰ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਪੱਡਾ,ਸਕੱਤਰ ਜਨਰਲ ਕਿਰਪਾਲ ਸਿੰਘ ਬਾਜਵਾ,ਦਵਿੰਦਰ ਸਿੰਘ ਮੱਲ੍ਹੀ,ਜਗਤਾਰ ਸਿੰਘ ਮਾਹਲ ਮੁੱਖ ਬੁਲਾਰਾ,ਸ਼ਮਸ਼ੇਰ ਸਿੰਘ ਅੰਮ੍ਰਿਤਸਰ ਆਰਗੇਨਾਈਜਰ ਯੂ ਕੇ ਯੂਰਪ, ਰਾਜਿੰਦਰ ਸਿੰਘ ਥਿੰਦ ਪ੍ਰਧਾਨ ਯੂ ਕੇ,ਤਜਿੰਦਰਪਾਲ ਸਿੰਘ ਖਜਾਨਚੀ ਯੂ ਕੇ,ਚੇਅਰਮੈਨ ਬਲਜੀਤ ਸਿੰਘ ਭੁੱਲਰ ਯੂ ਕੇ ਯੂਰਪ,ਦਵਿੰਦਰ ਸਿੰਘ ਮੱਲ੍ਹੀ ਮੁੱਖ ਸਲਾਹਕਾਰ ਨੇ ਬਰਗਾੜੀ ਵਿਖੇ ਲੱਗੇ ਮੋਰਚੇ ਦੀ ਪੂਰਨ ਹਮਾਇਤ ਕੀਤੀ ਹੈ ਅਤੇ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਮੋਰਚੇ ਵਿੱਚ ਸ਼ਾਮਲ ਹੋਣ।ਉਹਨਾਂ ਕਿਹਾ ਕਿ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਸਾਰੀ ਮਨੁੱਖਤਾ ਦੇ ਸਾਂਝੇ ਗੁਰੂ ਹਨ ਅਤੇ ਗੁਰੁ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰæ ਸਜਾ ਦਿਵਾਉਣ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਮੌਕੇ ਉਤੇ ਲਿਆ ਗਿਆ ਫੈਸਲਾ ਅਤਿ ਸ਼ਲਾਘਾਯੋਗ ਹੈ।ਉਹਨਾਂ ਕਿਹਾ ਕਿ ਬਰਗਾੜੀ ਵਿਖੇ ਹੋਏ ਰਾਜਨੀਤਕ ਪਾਰਟੀਆਂ ਦੇ ਇਕੱਠ ਨਾਲ ਇਹ ਆਸ ਵੀ ਬੱਝੀ ਦਿਖਾਈ ਦੇ ਰਹੀ ਹੈ ਕਿ ਜੇਕਰ ਆਉਣ ਵਾਲੀਆਂ ਚੋਣਾਂ ਵਿੱਚ ਇਹ ਸਾਰੀਆਂ ਪਾਰਟੀਆਂ ਇਕੱਠੀਆਂ ਹੋ ਜਾਣ ਤਾਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਜਾਲਮ ਪਾਰਟੀਆਂ ਤੋਂ ਖਹਿੜਾ ਛੁਡਾਇਆ ਜਾ ਸਕਦਾ ਹੈ।ਇਥੇ ਇਹ ਦੱਸਣਯੋਗ ਹੈ ਕਿ ਹੁਣ ਤੱਕ 300 ਤੋਂ ਵੱਧ ਵਾਰ ਗੁਰੂ ਸਾਹਿਬ ਦੀ ਬੇਅਦਬੀ ਹੋ ਚੁੱਕੀ ਹੈ।