ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਫਰਾਂਸ ਦੀ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ-ਪ੍ਰਬੰਧਕ ਕਮੇਟੀ

On: 5 June, 2018

ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਫਰਾਂਸ ਦੀ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ-ਪ੍ਰਬੰਧਕ ਕਮੇਟੀ

ਪੈਰਿਸ,5 ਜੂਨ (ਸੁਖਵੀਰ ਸਿੰਘ ਕੰਗ) ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਨੂੰ ਇਹ ਨਹੀਂ ਸੀ ਪਤਾ ਕਿ ਉਹਨੂੰ ਆਪਣੇ ਹੀ ਦੇਸ ਵਿੱਚ ਆਪਣਿਆਂ ਵੱਲੋਂ ਹੀ ਏਨੇ ਗਹਿਰੇ ਜਖ਼ਮ ਦਿੱਤੇ ਜਾਣਗੇ ਜੋ ਸਾਢੇ ਤਿੰਨ ਦਹਾਕੇ ਬੀਤ ਜਾਣ ਦੇ ਬਾਅਦ ਵਿੱਚ ਅਜੇ ਅੱਲੇ ਹਨ। ਅੱਲੇ ਹੀ ਨਹੀਂ ਬਲਕਿ ਜੂਨ ਅਤੇ ਨਵੰਬਰ ਦੇ ਮਹੀਨੇ ਇਹ ਜਖ਼ਮ ਰਿਸਣ ਲਗ ਪੈਂਦੇ ਹਨ ਅਤੇ ਸਿੱਖ ਕੌਮ ਕੋਲ ਇਹਨਾਂ ਜਖ਼ਮਾਂ ਤੇ ਮਰਹਮ ਪੱਟੀ ਕਰਨ ਲਈ ਦੋ ਹੀ ਹੱਲ ਹਨ ਇੱਕ ਜੂਨ 84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਕਰਵਾਉਣੇ ਅਤੇ ਦੂਸਰਾ ਸਮੂਹ ਸ਼ਹੀਦਾਂ ਦੇ ਕਾਤਲਾਂ ਨੂੰ ਸਜਾ ਦਿਵਾਉਣ ਲਈ ਭਾਰਤੀ ਜਾਲਮ ਹਕੂਮਤ ਦੇ ਖਿਲਾਫ ਰੋਸ ਮੁਜਾਹਰੇ ਕਰਨੇ। ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਦੀ ਪ੍ਰਬੰਧਕ ਕਮੇਟੀ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਹਫਤਾਵਾਰੀ ਪ੍ਰੋਗਰਾਮ ਦੌਰਾਨ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਫਰਾਂਸ ਦੀ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। 8 ਜੂਨ ਸ਼ੁਕਰਵਾਰ ਨੂੰ ਸਵੇਰੇ 10 :00 ਵਜੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਜਾਣਗੇ ਅਤੇ 10 ਜੂਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਭੋਗ ਪੈਣਗੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਜਾਵੇਗੀ।ਉਪਰੰਤ ਗੁਰਦੁਆਰਾ ਸਾਹਿਬ ਦੇ ਰਾਗੀ ਭਾਈ ਦੀਪ ਸਿੰਘ,ਭਾਈ ਮਾਨ ਸਿੰਘ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕੀਤਾ ਜਾਵੇਗਾ।ਉਪਰੰਤ ਭਾਈ ਜਰਨੈਲ ਸਿੰਘ ਅਤੇ ਭਾਈ ਸੁਲੱਖਣ ਸਿੰਘ ਯੂ ਕੇ ਦੇ ਕਵੀਸ਼ਰੀ ਜਥੇ ਵੱਲੋਂ ਜੋਸ਼ੀਲੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਵੱਖ ਵੱਖ ਬੁਲਾਰਿਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਫਰਾਂਸ ਦੀਆਂ ਸਮੂਹ ਸੰਗਤਾਂ ਨੂੰ ਸੁਨਿਮਰ ਅਪੀਲ ਕੀਤੀ ਜਾਂਦੀ ਹੈ ਕਿ ਸੰਗਤਾਂ ਹੁੰਮ ਹੁਮਾ ਕੇ ਗੁਰਦੁਆਰਾ ਸਹਿਬ ਵਿੱਚ ਹਾਜ਼ਰੀ ਭਰਨ।


ਹੋਰ ਜਾਣਕਾਰੀ ਲਈ
Gurdwara Singh Sabha France
16-18, rue de la Ferme
93000 Bobigny-France
Tel : 01415028।25

any other info: contact:  Shingara Singh Mann-Tel +33616176205