ਜੂਨ 1984 ਦੇ ਸਾਕਾ ਨੀਲਾ ਤਾਰਾ ਦੇ ਸਮੂਹ ਸ਼ਹੀਦਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਭਾਰਤੀ ਹਕੂਮਤ ਦੇ ਖਿਲਾਫ਼ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਦੇ ਪ੍ਰਬੰਧ ਹੇਠ ਫਰਾਂਸ ਦੇ ਸਮੂਹ ਗੁਰਦੁਆਰਿਆਂ ਦੇ ਸਹਿਯੋਗ ਨਾਲ ਟ੍ਰੂਰ ਫੀਅਲ ਟਾਵਰ ਤੇ ਤਰੋਕਾਦਰੋ ਸਟਾਪ ਤੇ ਭਾਰੀ ਰੋਸ ਮੁਜਾਹਰਾ

On: 9 June, 2018

ਜੂਨ 1984 ਦੇ ਸਾਕਾ ਨੀਲਾ ਤਾਰਾ ਦੇ ਸਮੂਹ ਸ਼ਹੀਦਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਭਾਰਤੀ ਹਕੂਮਤ ਦੇ ਖਿਲਾਫ਼ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਦੇ ਪ੍ਰਬੰਧ ਹੇਠ ਫਰਾਂਸ ਦੇ ਸਮੂਹ ਗੁਰਦੁਆਰਿਆਂ ਦੇ ਸਹਿਯੋਗ ਨਾਲ ਟ੍ਰੂਰ ਫੀਅਲ ਟਾਵਰ ਤੇ ਤਰੋਕਾਦਰੋ ਸਟਾਪ ਤੇ ਭਾਰੀ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ-ਪ੍ਰਬੰਧਕ ਕਮੇਟੀ
   ਪੈਰਿਸ,8 ਜੂਨ (ਸੁਖਵੀਰ ਸਿੰਘ ਕੰਗ) ਜੂਨ 1984 ਦੇ ਸਾਕਾ ਨੀਲਾ ਤਾਰਾ ਤੀਸਰਾ ਘੱਲੂਘਾਰਾ ਵਾਪਰੇ ਨੂੰ ਸਾਢੇ ਤਿੰਨ ਦਹਾਕੇ ਬੀਤ ਜਾਣ ਦੇ ਬਾਅਦ ਵੀ ਭਾਰਤੀ ਹਕੂਮਤ ਵੱਲੋਂ ਦਿੱਤੇ ਗਹਿਰੇ ਜਖ਼ਮਾਂ ਦੀ ਪੀੜ ਅੱਜ ਵੀ ਓਨੀ ਹੈ ਜਿੰਨੀ ਅੱਜ ਤੋਂ 34 ਸਾਲ ਪਹਿਲਾਂ ਸੀ । ਭਾਰਤੀ ਹਿੰਦੂਤਤਵੀ ਸਰਕਾਰ ਦੇ ਕਿਸੇ ਵੀ ਮੰਤਰੀ ਜਾਂ ਪ੍ਰਧਾਨ ਮੰਤਰੀ ਨੇ ਸਿੱਖਾਂ ਦੀ ਇਸ ਪੀੜ ਨੂੰ ਘਟਾਉਣ ਦੀ ਕੋਸ਼ਿਸ਼ ਨਹੀਂ ਕੀਤੀ ਬਲਕਿ ਜੋ ਵੀ ਸਰਕਾਰ ਆਈ ਉਸ ਨੇ ਬਲਦੀ ਤੇ ਤੇਲ ਹੀ ਪਾਇਆ। ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਦੀ ਪ੍ਰਬੰਧਕ ਕਮੇਟੀ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਜੂਨ 1984 ਦੇ ਸਾਕਾ ਨੀਲਾ ਤਾਰਾ ਦੇ ਸਮੂਹ ਸ਼ਹੀਦਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ 10 ਜੂਨ ਐਤਵਾਰ ਨੂੰ ਸ਼ਾਮ ਤਿੰਨ ਵਜੇ ਤੋਂ ਛੇ ਵਜੇ ਤੱਕ ਟ੍ਰੂਰ ਫੀਅਲ ਟਾਵਰ ਤੇ ਤਰੋਕਾਦਰੋ ਸਟਾਪ ਤੇ ਫਰਾਂਸ ਸਥਿਤ ਭਾਰਤੀ ਦੂਤਾਵਾਸ ਦੇ ਜਰੀਏ ਭਾਰਤੀ ਜਾਲਮ ਹਕੂਮਤ ਦੇ ਖਿਲਾਫ਼ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਦੇ ਪ੍ਰਬੰਧ ਹੇਠ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਲੁ-ਬੁਰਜੇ,ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਬੌਂਦੀ, ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਲਾਕੋਰਨੇਵ, ਸਹਿਯੋਗ ਨਾਲ ਭਾਰੀ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ । ਜਿਸ ਵਿੱਚ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਲੁ-ਬੁਰਜੇ, ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਬੌਂਦੀ, ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਲਾਕੋਰਨੇਵ, ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਲਾਕੋਰਨੇਵ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਫਰਾਂਸ ਦੀਆਂ ਸੰਗਤਾਂ ਵਿਸ਼ੇਸ ਤੌਰ ਤੇ ਪਹੁੰਚ ਰਹੀਆਂ ਹਨ।ਇਸ ਸਮੇਂ ਭਾਈ ਜਰਨੈਲ ਸਿੰਘ ਅਤੇ ਭਾਈ ਸੁਲੱਖਣ ਸਿੰਘ ਯੂ ਕੇ ਵਾਲਿਆਂ ਦੇ ਕਵੀਸ਼ਰੀ ਜਥੇ ਵੱਲੋਂ ਵਿਸ਼ੇਸ਼ ਤੌਰ ਤੇ ਹਾਜਰੀ ਭਰੀ ਜਾਵੇਗੀ ਜੋ ਜੋਸ਼ੀਲੀਆਂ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮੇਂ ਵੱਖ ਵੱਖ ਬੁਲਾਰਿਆਂ ਵੱਲੋਂ ਜਿੱਥੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ ਉੱਥੇ ਭਾਰਤੀ ਜਾਲਮਾਂ ਸਰਕਾਰਾਂ ਦੇ ਇਨਸਾਨੀਅਤ ਤੋਂ ਗਿਰੇ ਕਾਰਨਾਮਿਆਂ ਨੂੰ ਰੱਜ ਕੇ ਭੰਡਿਆ ਜਾਵੇਗਾ । ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਦੀ ਪ੍ਰਬੰਧਕ ਕਮੇਟੀ ਵੱਲੋਂ ਫਰਾਂਸ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੂਨ 1984 ਦੇ ਸਾਕਾ ਨੀਲਾ ਤਾਰਾ ਦੇ ਸਮੂਹ ਸ਼ਹੀਦਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਕੀਤੇ ਜਾ ਰਹੇ ਰੋਸ ਮੁਜਾਹਰੇ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਹਾਜਰ ਹੋਣ।